ਪਠਾਨਕੋਟ:
ਡਮਟਾਲ ਨੈਸ਼ਨਲ ਹਾਈਵੇਅ ਤੇ ਆਟੋ ਚਾਲਕ ਸਾਹਮਣੇ ਅਚਾਨਕ ਆਵਾਰਾ ਪਸ਼ੂ ਆ ਜਾਣ ਕਾਰਨ ਵਾਪਰੇ ਹਾਦਸੇ ’ਚ ਆਟੋ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ (50) ਵਜੋਂ ਹੋਈ ਹੈ। ਡਮਟਾਲ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਨੂਰਪੁਰ ਹਸਪਤਾਲ ਵਿੱਚ ਪੋਸਟਮਾਰਟਮ ਲਈ ਭਿਜਵਾ ਦਿੱਤਾ ਅਤੇ ਥਾਣਾ ਡਮਟਾਲ ਵਿੱਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ