ਮਾਛੀਵਾੜਾ (ਪੱਤਰ ਪ੍ਰੇਰਕ):
ਲੰਘੀ 24 ਮਈ ਨੂੰ ਡੇਰਾ ਬਾਬਾ ਵਡਭਾਗ ਸਿੰਘ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤ ਰਹੀ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਗੱਡੀ ਮਾਛੀਵਾੜਾ ਨੇੜੇ ਸਰਹਿੰਦ ਨਹਿਰ ਕਿਨਾਰੇ ਪਲਟ ਗਈ ਸੀ, ਜਿਸ ਵਿਚ 2 ਔਰਤਾਂ ਤੇ 2 ਬੱਚਿਆਂ ਦੀ ਮੌਤ ਹੋ ਗਈ ਸੀ, ਜਦੋਂਕਿ ਪੰਜਵਾਂ ਬੱਚਾ ਸੁਖਪ੍ਰੀਤ ਸਿੰਘ ਪਾਣੀ ਦੇ ਵਹਾਅ ਵਿਚ ਰੁੜ੍ਹ ਗਿਆ ਸੀ। ਪਰਿਵਾਰਕ ਮੈਂਬਰਾਂ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਇਸ ਬੱਚੇ ਦੀ ਨਹਿਰ ਵਿਚ ਤਲਾਸ਼ ਕੀਤੀ ਜਾ ਰਹੀ ਸੀ ਅਤੇ ਅੱਜ ਉਸ ਦੀ ਲਾਸ਼ ਪਵਾਤ ਪੁਲ ਨੇੜੇ ਤੈਰਦੀ ਮਿਲੀ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਹੈ।