ਜਬਲਪੁਰ, 31 ਮਈ
ਮੱਧ ਪ੍ਰਦੇਸ਼ ਹਾਈ ਕੋਰਟ ਨੇ ਮੱਧ ਪ੍ਰਦੇਸ਼ ਦੇ ਨਰਸਿੰਗ ਕਾਲਜਾਂ ਦੇ ਘੁਟਾਲੇ ਵਿੱਚ ਸੀਬੀਆਈ ਤੋਂ ਕਲੀਨ ਚਿੱਟ ਹਾਸਲ ਕਰਨ ਵਾਲੇ 169 ਨਰਸਿੰਗ ਕਾਲਜਾਂ ਦਾ ਮੁੜ ਨਿਰੀਖਣ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਏਜੰਸੀ ਦੇ ਦੋ ਅਧਿਕਾਰੀਆਂ ਨੂੰ ਸੰਸਥਾਵਾਂ ਦੇ ਪੱਖ ਵਿੱਚ ਰਿਪੋਰਟ ਦੇਣ ਲਈ ਉਨ੍ਹਾਂ ਕੋਲੋਂ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ। ਹਾਈ ਕੋਰਟ ਨੇ ਬੀਤੇ ਦਿਨ ਹਾਈ ਕੋਰਟ ਦੇ ਇਕ ਸੇਵਾਮੁਕਤ ਜੱਜ ਦੀ ਅਗਵਾਈ ਵਾਲੀ ਇਕ ਕਮੇਟੀ ਨੂੰ ਲੋੜੀਂਦੇ ਢਾਂਚੇ ਤੋਂ ਸੱਖਣੇ ਨਰਸਿੰਗ ਕਾਲਜਾਂ ਤੇ ਹਸਪਤਾਲਾਂ ਦਾ ਦੌਰਾ ਕਰ ਕੇ ਜ਼ਮੀਨੀ ਹਕੀਕਤ ਦਾ ਮੁਲਾਂਕਣ ਕਰਨ ਅਤੇ ਆਪਣੀ ਰਿਪੋਰਟ ਦੇਣ ਲਈ ਕਿਹਾ ਹੈ। ਸੀਬੀਆਈ ਵੱਲੋਂ ਲੋੜੀਂਦੇ ਢਾਂਚੇ ਦੀ ਘਾਟ ਵਾਲੇ ਵੱਖ-ਵੱਖ ਨਰਸਿੰਗ ਕਾਲਜਾਂ ਦੇ ਕੰਮਕਾਜ ਵਿੱਚ ਅਨਿਯਮਤਾਵਾਂ ਨਾਲ ਸਬੰਧਤ ਘੁਟਾਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ