ਭਵਾਨੀਗੜ੍ਹ:
ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਇੱਥੋਂ ਨੇੜਲੇ ਪਿੰਡ ਪੰਨਵਾਂ ਵਿੱਚ ਚੋਣ ਮੀਟਿੰਗ ਦੌਰਾਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਪਿੰਡ ਦੇ ਤਿੰਨ ਸਾਬਕਾ ਸਰਪੰਚ, ਤਿੰਨ ਪੰਚ ਅਤੇ ਸੁਸਾਇਟੀ ਮੈਂਬਰਾਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਚੋਣ ਮੀਟਿੰਗ ਦੌਰਾਨ ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਸੁਰਿੰਦਰਪਾਲ, ਸਾਬਕਾ ਸਰਪੰਚ ਦਵਾਰਕਾ ਦਾਸ, ਦੀਪ ਪੰਨਵਾਂ ਪੰਚ, ਗੁਰਮੀਤ ਸਿੰਘ ਪੰਚ, ਸ਼ਿਮਲੋ ਦੇਵੀ ਪੰਚ, ਵੀਰ ਚੱਕਰ ਪੰਨਵਾਂ ਸਮੇਤ ਤਿੰਨ ਸੁਸਾਇਟੀ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ‘ਆਪ’ ਵਿੱਚ ਸ਼ਾਮਲ ਹੋ ਗਏ। ਵਿਧਾਇਕਾ ਭਰਾਜ ਨੇ ਸਾਰਿਆਂ ਦਾ ਸਵਾਗਤ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਫੱਗੂਵਾਲਾ ਪ੍ਰਧਾਨ ਟਰੱਕ ਯੂਨੀਅਨ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨਦਾਮਪੁਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ