ਖੇਤਰੀ ਪ੍ਰਤੀਨਿਧ
ਪਟਿਆਲਾ, 31 ਮਈ
ਲੋਕ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਵਿੱਚ ਬਣਾਏ ਗਏ 1786 ਪੋਲਿੰਗ ਸਟੇਸ਼ਨਾਂ ਵਿੱਚੋਂ 43 ਮਾਡਲ (ਆਦਰਸ਼) ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿੱਥੇ ਵੋਟਰਾਂ ਦਾ ਰੰਗ ਬਿਰੰਗੇ ਸ਼ਾਮਿਆਨਿਆਂ ਨਾਲ ਸਵਾਗਤ ਕੀਤਾ ਜਾਵੇਗਾ। ਇਥੇ ਛੋਟੇ ਬੱਚਿਆਂ ਲਈ ਕਰੈੱਚ ਦੀ ਸਹੂਲਤ ਦੇ ਨਾਲ-ਨਾਲ ਪੋਲਿੰਗ ਸਟੇਸ਼ਨ ਅੰਦਰ ਏਸੀ ਸਮੇਤ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਥੀਮ ਅਧਾਰਤ ਮਾਡਲ (ਸਭਿਆਚਾਰ ਨੂੰ ਦਰਸਾਉਂਦੇ) ਪੋਲਿੰਗ ਸਟੇਸ਼ਨਾਂ ’ਤੇ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣਗੇ।
ਇਹ ਪ੍ਰਗਟਾਵਾ ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਇਥੇ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਨਾਭਾ ਵਿਖੇ ਸਰਕਾਰੀ ਰਿਪੁਦਮਨ ਕਾਲਜ ਨਾਭਾ, ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨਾਭਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨਾਭਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨਾਭਾ ਵਿੱਚ ਹਨ। ਪਟਿਆਲਾ ਦਿਹਾਤੀ ਹਲਕੇ ’ਚ ਸਰਕਾਰੀ ਹਾਈ ਸਕੂਲ ਮਡੌਰ ਤੇ ਸਿਊਣਾ, ਥਾਪਰ ਬਹੁਤਕਨੀਕੀ ਕਾਲਜ, ਮਾਈਲਸਟੋਨ ਪਬਲਿਕ ਸਕੂਲ ਹਰਿੰਦਰ ਨਗਰ ਅਤੇ ਰਿਆਨ ਇੰਟਰਨੈਸ਼ਨਲ ਪਬਲਿਕ ਸਕੂਲ ਅਰਬਨ ਅਸਟੇਟ। ਰਾਜਪੁਰਾ ਵਿੱਚ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਪੀਐੱਮਐੱਨ ਕਾਲਜ, ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਲੜਕੀਆਂ ਸੀਨੀਅਰ ਸੈਕੰਡਰੀ ਸਕੂਲ ਕਸਤੁਰਬਾ ਸੇਵਾ ਮੰਦਰ ਰੋਡ, ਰੋਟਰੀ ਭਵਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਨੂੜ। ਘਨੌਰ ਵਿੱਚ ਸਰਕਾਰੀ ਸੀਨੀਅਰ ਸੈਕੰਡੀਰੀ ਸਕੂਲ ਪਬਰੀ, ਸਰਕਾਰੀ ਐਲੀਮੈਂਟਰੀ ਸਕੂਲ ਸੈਦਖੇੜੀ ਤੇ ਖੇੜੀ ਮੰਡਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪਾਲਪੁਰ ਅਤੇ ਕਪੂਰੀ ਵਿੱਚ ਮਾਡਲ ਪੋਲਿੰਗ ਬੂਥ ਬਣਾਏ ਗਏ ਹਨ। ਸਨੌਰ ਵਿੱਚ ਸਰਕਾਰੀ ਸੀ.ਸੈ. ਸਮਾਰਟ ਸਕੂਲ ਬਹਾਦਰਗੜ੍ਹ, ਸਰਕਾਰੀ ਐੱਲੀਮੈਂਟਰੀ ਸਕੂਲ ਜੋਗੀਪੁਰ ਤੇ ਪੁਰਾਣੀ ਅਨਾਜ ਮੰਡੀ ਸਨੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਨੌਰ ਅਤੇ (ਲੜਕੀਆਂ) ਸਨੌਰ ਬਣਾਏ ਗਏ ਹਨ। ਪਟਿਆਲਾ ਵਿੱਚ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਲੇਅ ਵੇਅ ਸੀਨੀਅਰ ਸੈਕੰਡਰੀ ਸਕੂਲ ਆਰੀਆ ਸਮਾਜ ਅਤੇ ਖਾਲਸਾ ਕਾਲਜ ਵਿੱਚ ਸਥਾਪਤ ਹਨ।