ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 4 ਜੂਨ
ਦੇਸ਼ ਭਗਤ ਯੂਨੀਵਰਸਿਟੀ ਦੇ ਦਾਖ਼ਲਾ ਸੈੱਲ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸ਼ਾਈਨਿੰਗ ਸਟਾਰ ਪ੍ਰੋਗਰਾਮ ਕੀਤਾ ਗਿਆ। ਇਸ ਵਿੱਚ ਸ਼ਾਲੀਮਾਰ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾ ਪੁਰੀ, ਲੁਧਿਆਣਾ ਦੇ 56 ਹੋਣਹਾਰ ਵਿਦਿਆਰਥੀਆਂ ਦਾ ਯੂਨੀਵਰਸਿਟੀ ਦੇ ਉਪ ਪ੍ਰਧਾਨ ਡਾ. ਹਰਸ਼ ਸਦਾਵਰਤੀ ਨੇ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ। ਇਸ ਮੌਕੇ ਸ਼ਾਲੀਮਾਰ ਸਕੂਲ ਦੇ ਅਧਿਆਪਕ ਮਨਪ੍ਰੀਤ ਕੌਰ, ਸ਼ਰਧਾ, ਲੱਕੀ ਗੁਪਤਾ ਅਤੇ ਜਗਜੀਤ ਸਿੰਘ ਵੀ ਹਾਜ਼ਰ ਸਨ।
ਡਾ. ਸਦਾਵਰਤੀ ਨੇ ਦੱਸਿਆ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇ ਕੇ ਬਿਹਤਰ ਸਿੱਖਿਆ ਵੱਲ ਉਤਸ਼ਾਹਿਤ ਕਰਨਾ ਹੈ। ਉਨ੍ਹਾਂ 12 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਸਕੋਰ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ ਭਗਤ ਯੂਨੀਵਰਸਿਟੀ ਹੁਨਰ ਆਧਾਰਤ ਗਿਆਨ ਦੇ ਨਾਲ-ਨਾਲ ਨਿੱਜੀ ਵਿਕਾਸ ਵਿੱਚ ਮਦਦ ਕਰਦੀ ਹੈ। ਵਿਦਿਆਰਥੀਆਂ ਨੂੰ ਕੈਰੀਅਰ ਮਾਰਗਦਰਸ਼ਨ ਪ੍ਰਦਾਨ ਕਰਦੇ ਹੋਏ ਉਨ੍ਹਾਂ ਯੂਨੀਵਰਸਿਟੀ ਵਿਖੇ 200 ਤੋਂ ਵੱਧ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਧੰਨਵਾਦ ਅਤੇ ਮੰਚ ਸੰਚਾਲਨ ਗਗਨਦੀਪ ਸਿੰਘ ਨੇ ਕੀਤਾ।