ਖੇਤਰੀ ਪ੍ਰਤੀਨਿਧ
ਪਟਿਆਲਾ, 4 ਜੂਨ
ਸੂਬਾਈ ਮੁੁਲਾਜ਼ਮ ਆਗੂ ਦਰਸ਼ਨ ਬੇਲੂਮਾਜਰਾ, ਜਸਵੀਰ ਖੋਖਰ, ਦਰਸ਼ਨ ਸਿੰਘ ਲੁਬਾਣਾ, ਅਧਿਆਪਕ ਆਗੂ ਵਿਕਰਮਦੇਵ ਸਿੰਘ, ਹਰਦੀਪ ਟੋਡਰਪੁਰ ਅਤੇ ਗਗਨ ਰਾਣੂ ਸਮੇਤ ਕਈ ਹੋਰਨਾ ਨੇ ਵੀ ਵੱਖ-ਵੱਖ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਤਨਖਾਹ ਕਮਿਸ਼ਨ ਨੂੰ ਪੂਰਨ ਰੂਪ ਵਿੱਚ ਲਾਗੂ ਨਾ ਕਰਨਾਂ, ਡੀਏ ਦੀਆਂ ਬਕਾਇਆ ਕਿਸ਼ਤਾਂ ਅਤੇ ਪਿਛਲੇ ਬਕਾਏ ਦੇਣ ਵਰਗੇ ਮਸਲੇ ਤੇ ਪੰਜਾਬ ਸਰਕਾਰ ਵੱਲੋਂ ਧਾਰੀ ਚੁੱਪ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਅੰਦਰ ‘ਆਪ’ ਸਰਕਾਰ ਪ੍ਰਤੀ ਵੱਡਾ ਗੁੱਸਾ ਹੈ। ਕਿਤੇ ਨਾ ਕਿਤੇ ‘ਆਪ’ ਉਮੀਦਵਾਰਾਂ ਦੀ ਹਾਰ ਦਾ ਕਾਰਨ ਨਾਰਾਜ਼ ਮੁਲਾਜ਼ਮ ਤੇ ਪੈਨਸ਼ਨਰ ਵੀ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾ ਦੀਆਂ ਮੁੱਖ ਮੰਗਾਂ ਕੱਚੇ ਕਾਮੇ ਪੱਕੇ ਨਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਤੋਂ ਪਾਸਾ ਵੱਟਣ ਸਮੇਤ ਕਈ ਹੋਰ ਮਸਲੇ ਵੀ ਮੌਜੂਦ ਹਨ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੁਣ ਸਿਤਮ ਜਰੀਫੀ ਇਹ ਹੈ ਕਿ ਹੁਣ ਤੱਕ ਕੇਂਦਰ ਨੇ ਆਪਣੇ ਮੁਲਾਜ਼ਮਾਂ ਨੂੰ 50 ਫੀਸਦੀ ਡੀਏ ਦਿੱਤਾ ਹੋਇਆ ਹੈ, ਪਰ ਪੰਜਾਬ ਦੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਸਿਰਫ 38 ਫੀਸਦੀ ਦਿੱਤਾ ਹੈ। ਚੋਣ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਕੱਢਣ ਲਈ ਖੁੱਲ੍ਹ ਕੇ ਭੁਗਤੇ ਹਨ