ਨਵੀਂ ਦਿੱਲੀ, 5 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਜਿਸ ਨੂੰ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਅਹੁਦਾ ਸੰਭਾਲਣ ਤੱਕ ਅਹੁਦੇ ‘ਤੇ ਬਣੇ ਰਹਿਣ ਲਈ ਕਿਹਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਮੰਤਰੀ ਮੰਡਲ ਦੇ ਨਾਲ ਆਪਣਾ ਅਸਤੀਫਾ ਸੌਂਪਿਆ।