ਗੰਗਟੋਕ:
ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਦੇ ਪ੍ਰਧਾਨ ਪ੍ਰੇਮ ਸਿੰਘ ਤਮਾਂਗ ਨੇ ਅੱਜ ਇੱਥੇ ਕਿਹਾ ਕਿ ਉਹ ਦੂਜੇ ਕਾਰਜਕਾਲ ਲਈ ਸੂਬੇ ਦੇ ਮੁੱਖ ਮੰਤਰੀ ਵਜੋਂ 9 ਜੂਨ ਨੂੰ ਸਹੁੰ ਚੁੱਕਣਗੇ। ਤਮਾਂਗ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸੂਬੇ ਦੀ ਰਾਜਧਾਨੀ ਗੰਗਟੋਕ ਦੇ ਪਾਲਜੋਰ ਸਟੇਡੀਅਮ ਵਿੱਚ ਹੋਵੇਗਾ। ਤਮਾਂਗ ਨੇ ਕਿਹਾ, ‘‘ਪਿਛਲੀ ਵਾਰ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ 9 ਜੂਨ ਨੂੰ ਪਾਲਜੋਰ ਸਟੇਡੀਅਮ ਵਿੱਚ ਹੋਵੇਗਾ।’’ ਉਨ੍ਹਾਂ ਕਿਹਾ ਕਿ ਸਿੱਕਮ ਦੇ ਵੱਖ-ਵੱਖ ਇਲਾਕਿਆਂ ’ਚੋਂ ਵੱਡੀ ਗਿਣਤੀ ਲੋਕ ਅਤੇ ਐੱਸਕੇਐੱਮ ਵਰਕਰ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। -ਪੀਟੀਆਈ