ਨਵੀਂ ਦਿੱਲੀ, 6 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਬੰਗਲਾਦੇਸ਼, ਸ਼੍ਰੀਲੰਕਾ, ਮਾਲਦੀਵ, ਭੂਟਾਨ, ਨੇਪਾਲ, ਮਾਰੀਸ਼ਸ ਸਮੇਤ ਹੋਰ ਦੇਸ਼ਾਂ ਦੇ ਪ੍ਰਮੁੱਖ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪਤਾ ਲੱਗਿਆ ਹੈ ਕਿ ਭਾਰਤ ਨੇ ਪਹਿਲਾਂ ਹੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਸਮੇਤ ਕੁਝ ਹੋਰ ਦੇਸ਼ਾਂ ਦੇ ਆਗੂਆਂ ਨੂੰ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਹੈ। ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਵੱਲੋਂ 9 ਜੂਨ ਨੂੰ ਸਹੁੰ ਚੁੱਕੇ ਜਾਣ ਦੀ ਸੰਭਾਵਨਾ ਹੈ। -ਪੀਟੀਆਈ