ਨੋਇਡਾ, 6 ਜੂਨ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰ ਵਿੱਚ ਭਾਵੇਂ ਸਰਕਾਰ ਕੋਈ ਵੀ ਬਣੇ ਪਰ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੁੱਲ੍ਹਾ ਰਹਿਣਾ ਚਾਹੀਦੀ ਹੈ। ਕਿਸਾਨ ਆਗੂ ਟਿਕੈਤ ਦੀ ਇਹ ਟਿੱਪਣੀ ਉਸ ਵੇਲੇ ਆਈ ਹੈ ਜਦੋਂ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਕੇਂਦਰ ’ਚ ਅਗਲੀ ਸਰਕਾਰ ਬਣਾਉਣ ਜਾ ਰਹੀ ਹੈ।