ਭਵਾਨੀਗੜ੍ਹ:
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਫੱਗੂਵਾਲਾ ਵਿੱਚ ਹੋਈ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ ਅਤੇ ਹਰਜੀਤ ਸਿੰਘ ਮਹਿਲਾਂ ਨੇ ਕਿਹਾ ਕਿ ਲੋਕ ਕਵੀ ਸੁਰਜੀਤ ਪਾਤਰ ਨਮਿਤ ਸ਼ਰਧਾਂਜਲੀ ਸਮਾਗਮ 9 ਜੂਨ ਨੂੰ ਅਨਾਜ ਮੰਡੀ ਬਰਨਾਲਾ ਵਿੱਚ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਬਲਾਕ ਆਗੂ ਬਲਵਿੰਦਰ ਸਿੰਘ ਘਨੌੜ, ਜਸਵੀਰ ਸਿੰਘ ਗੱਗੜਪੁਰ, ਰਘਵੀਰ ਸਿੰਘ ਘਰਾਚੋਂ, ਕੁਲਦੀਪ ਸਿੰਘ ਬਖੋਪੀਰ ਤੇ ਹਰਜਿੰਦਰ ਸਿੰਘ ਘਰਾਚੋਂ ਹਾਜ਼ਰ ਸਨ। -ਪੱਤਰ ਪ੍ਰੇਰਕ