ਨਵੀਂ ਦਿੱਲੀ, 7 ਜੂਨ
ਦਿੱਲੀ ਦੀ ਇਕ ਸੈਸ਼ਨ ਅਦਾਲਤ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ ’ਤੇ ਹਮਲਾ ਕਰਨ ਦੇ ਦੋਸ਼ ਵਿੱਚ ਨਾਮਜ਼ਦ ਤੇ ਨਿਆਂਇਕ ਹਿਰਾਸਤ ’ਚ ਚੱਲ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਦੀ ਜ਼ਮਾਨਤ ਅਰਜ਼ੀ ਅੱਜ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਜੇ ਮੁਲਜ਼ਮ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਬਿਭਵ ਕੁਮਾਰ ਨੇ ਦੂਜੀ ਵਾਰ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ। -ਪੀਟੀਆਈ