ਪੱਤਰ ਪ੍ਰੇਰਕ
ਬਠਿੰਡਾ, 8 ਜੂਨ
ਦੇਸ਼ ’ਚ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਪਰਮਪਾਲ ਕੌਰ ਸ਼ਾਮਲ ਹੋਵੇਗੀ। ਪ ਰਮਪਾਲ ਨੇ ਬਠਿੰਡਾ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲਈ ਸੀ ਪਰ ਉਹ ਹਾਰ ਗਈ ਸੀ। ਇਸ ਸਬੰਧੀ ਪਰਮਪਾਲ ਕੌਰ ਮਲੂਕਾ ਨੂੰ ਵਿਸ਼ੇਸ਼ ਸੱਦਾ ਪੱਤਰ ਮਿਲਿਆ ਹੈ। ਪਰਮਪਾਲ ਕੌਰ ਮਲੂਕਾ ਨੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਕਿ 18ਵੀਂ ਲੋਕ ਸਭਾ ਦੇ ਗਠਨ ਲਈ ਰਾਸ਼ਟਰਪਤੀ ਹਾਊਸ ਵਿੱਚ ਹੋਣ ਵਾਲੇ ਸਮਾਗਮ ਲਈ ਪਾਰਟੀ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਸੱਦਾ ਭੇਜਿਆ ਹੈ। ਇਸ ਤੋਂ ਇਲਾਵਾ ਸੂਬਾ ਸਕੱਤਰ ਦਿਆਲ ਸੋਢੀ, ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਅਤੇ ਸਾਬਕਾ ਚੇਅਰਮੈਨ ਗੁਰਪ੍ਰੀਤ ਮਲੂਕਾ ਵੀ ਸਹੁੰ ਚੁੱਕ ਸਮਾਗਮ ਦਾ ਹਿੱਸਾ ਬਣਨਗੇ। ਇਸ ਮੌਕੇ ਗੁਰਜੀਤ ਸਿੰਘ ਗੋਰਾ ਦਿਉਣ ਅਤੇ ਰਤਨ ਸ਼ਰਮਾ ਮਲੂਕਾ ਵੀ ਮੌਜੂਦ ਸਨ।