ਮਸਤੂਆਣਾ ਸਾਹਿਬ: ਸੰਤ ਅਤਰ ਸਿੰਘ ਜੀ ਦੁਆਰਾ ਸਥਾਪਿਤ ਪਲੇਠੀ ਸੰਸਥਾ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਬਹਾਦਰਪੁਰ ਦੀ ਮਨਪ੍ਰੀਤ ਕੌਰ ਪੁੱਤਰੀ ਰਾਜਵਿੰਦਰ ਸਿੰਘ ਨੇ ਜੇਈਈ ਐਡਵਾਂਸਡ ਦੀ ਪ੍ਰੀਖਿਆ ਵਿੱਚੋਂ 3154 ਵਾਂ ਰੈਂਕ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ ਸਕੂਲ ਦੀ ਕੋਚਿੰਗ ਸਹਾਰੇ ਜੇਈਈ ਐਡਵਾਂਸਡ ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ 3154 ਵਾਂ ਰੈਂਕ ਪ੍ਰਾਪਤ ਕੀਤਾ ਹੈ। ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ ਵੱਲੋਂ ਵਧਾਈਆਂ ਦਿੱਤੀਆਂ ਗਈਆਂ। ਪੱਤਰ ਪ੍ਰੇਰਕ