ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ, 11 ਜੂਨ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਵਿਧਾਇਕ ਡਾ. ਅਜੈ ਗੁਪਤਾ ਦੇ ਆਪਣੇ ਬਿਆਨ ਤੋਂ ਯੂ-ਟਰਨ ਲੈਣ ’ਤੇ ਕਿਹਾ ਕਿ ‘ਆਪ’ ਨੇ ਡਾ. ਅਜੈ ਗੁਪਤਾ ਦੀ ਆਵਾਜ਼ ਦਾ ਗਲਾ ਘੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਾ. ਅਜੈ ਗੁਪਤਾ ਨੇ ਸ਼ਨਿੱਚਰਵਾਰ ਨੂੰ ‘ਆਪ’ ਸਰਕਾਰ ’ਤੇ ਨਸ਼ਿਆਂ ਦੀ ਸਮੱਸਿਆ ਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਸਵਾਲ ਚੁੱਕੇ ਸਨ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਵਿੱਚ ਲੋਕਤੰਤਰ ਦੀਆਂ ਬੁਨਿਆਦੀ ਕਦਰਾਂ ਕੀਮਤਾਂ ਨੂੰ ਛਿੱਕੇ ਟੰਗ ਦਿੱਤਾ ਗਿਆ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੀ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਚੁੱਕੇ ਸਨ।