ਖਰੜ (ਪੱਤਰ ਪ੍ਰੇਰਕ):
ਐਸਟੀਐਫ ਦੀ ਟੀਮ ਵੱਲੋਂ ਇੱਕ ਨਾਇਜੀਰੀਅਨ ਵਿਅਕਤੀ ਨੂੰ 40 ਗ੍ਰਾਮ ਕੁਕੀਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਨਸ਼ੀਲੇ ਪਦਾਰਥ ਸਣੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਚੀਬੂ ਜੋਰ ਫਲਿਪਿਸ ਵਜੋਂ ਹੋਈ ਹੈ। ਇਸ ਸਬੰਧੀ ਕੇਸ ਦੇ ਜਾਂਚ ਅਧਿਕਾਰੀ ਐੱਸਆਈ ਰਮੇਸ਼ ਕੁਮਾਰ ਨੇ ਦੱਸਿਆ ਕਿ ਐਸਟੀਐਫ ਦੀ ਟੀਮ ਦੇ ਇੰਚਾਰਜ ਹਰਵਿੰਦਰ ਸਿੰਘ ਵੱਲੋਂ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਚੀਬੂ ਜੋਰ ਚੰਡੀਗੜ੍ਹ ਵੱਲੋਂ ਆਪਣੇ ਸਕੂਟਰ ’ਤੇ ਆਉਂਦਾ ਦਿਖਾਈ ਦਿੱਤਾ। ਟੀਮ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 40 ਗ੍ਰਾਮ ਕੋਕੀਨ ਬਰਾਮਦ ਹੋਈ। ਪਲੀਸ ਵੱਲੋਂ ਮੁਲਜ਼ਮ ਕੋਲੋਂ ਬਰਾਮਦ ਹੋਏ ਨਸ਼ੀਲੇ ਪਦਾਰਥ ਦੇ ਆਧਾਰ ’ਤੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਵੱਲੋਂ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।