ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਧੂਰੀ, 12 ਜੂਨ
ਰੋਟਰੀ ਫਾਊਂਡੇਸ਼ਨ ਅਤੇ ਰੋਟਰੀ ਕਲੱਬ ਨਾਲ ਮਿਲ ਕੇ ਰਾਇਸੀਲਾ ਗਰੁੱਪ ਧੂਰੀ ਵੱਲੋਂ ‘ਪੜ੍ਹਦਾ ਪੰਜਾਬ’ ਦੇ ਬੈਨਰ ਹੇਠ ਕਰਵਾਏ ਪ੍ਰੋਗਰਾਮ ਵਿੱਚ ਇਸ ਸਾਲ ਵੀ ਹਲਕਾ ਧੂਰੀ ਵਿੱਚ ਪੈਂਦੇ ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਫੀਸਾਂ ਦਾ ਭੁਗਤਾਨ ਕੀਤਾ ਗਿਆ| ਇਸ ਸਬੰਧੀ ਹੋਟਲ ਸਵੈਨ ਬਰਡਜ਼ ਵਿੱਚ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਮਾਨ ਨੇ 32 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਚੈੱਕ ਸੌਂਪੇ| ਇਨ੍ਹਾਂ ਸਕੂਲਾਂ ਦੇ ਕੁੱਲ 5284 ਵਿਦਿਆਰਥੀਆਂ ਦੀ ਕੁੱਲ 37,97,435 ਰੁਪਏ ਫੀਸ ਦਾ ਭੁਗਤਾਨ ਰਾਈਸੀਲਾ ਗਰੁੱਪ ਦੇ ਸਹਿਯੋਗ ਨਾਲ ਰੋਟਰੀ ਕਲੱਬ ਧੂਰੀ ਨੇ ਕੀਤਾ ਹੈ| ਗੁਰਪ੍ਰੀਤ ਕੌਰ ਮਾਨ ਵੱਲੋਂ ਗਰੁੱਪ ਦੇ ਇਸ ਉਪਰਾਲੇ ਦੀ ਰੱਜ ਕੇ ਸ਼ਲਾਘਾ ਕੀਤੀ ਗਈ।
ਇਸ ਮੌਕੇ ਰਾਇਸੀਲਾ ਗਰੁੱਪ ਆਫ਼ ਇੰਡਸਟਰੀਜ਼ ਦੇ ਚੇਅਰਮੈਨ ਡਾ. ਏਆਰ ਸ਼ਰਮਾ ਨੇ ਕਿਹਾ ਉਨ੍ਹਾਂ ਦਾ ਗਰੁੱਪ ਹਰ ਸਮੇਂ ਲੋਕ ਭਲਾਈ ਦੇ ਕੰਮਾਂ ਵਿੱਚ ਅੱਗੇ ਰਹਿੰਦਾ ਹੈ।