ਨਵੀਂ ਦਿੱਲੀ: ਭਾਰਤ ਨੇ ਅੱਜ ਦੁਹਰਾਇਆ ਕਿ ਯੂਕਰੇਨ ਸੰਘਰਸ਼ ਨੂੰ ਹੱਲ ਕਰਨ ਵਾਸਤੇ ਸਭ ਤੋਂ ਵਧੀਆ ਬਦਲ ਸੰਵਾਦ ਤੇ ਕੂਟਨੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ7 ਸਮੂਹ ਦੇ ਸਾਲਾਨਾ ਸਿਖਰ ਸੰਮੇਲਨ ਵਿੱਚ ਭਾਗ ਲੈਣ ਵਾਸਤੇ ਇਟਲੀ ਜਾ ਰਹੇ ਹਨ। ਇਸ ਸਿਖਰ ਸੰਮੇਲਨ ਦਾ ਮੁੱਖ ਤੌਰ ’ਤੇ ਆਲਮੀ ਭੂ-ਰਾਜਨੀਤਕ ਗੜਬੜ ਨਾਲ ਨਜਿੱਠਣ ’ਤੇ ਧਿਆਨ ਹੋਵੇਗਾ। ਮੋਦੀ ਇਕ ਉੱਚ ਪੱਧਰੀ ਵਫ਼ਦ ਦੇ ਨਾਲ 14 ਜੂਨ ਨੂੰ ਹੋਣ ਵਾਲੇ ਸਿਖਰ ਸੰਮੇਲਨ ਦੇ ਸੰਪਰਕ ਸੈਸ਼ਨ ਵਿੱਚ ਹਿੱਸਾ ਲੈਣ ਵਾਸਤੇ ਵੀਰਵਾਰ ਨੂੰ ਇਟਲੀ ਜਾਣਗੇ। ਤੀਜੇ ਕਾਰਜਕਾਲ ਲਈ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਵਿਦੇਸ਼ ਦੌਰਾ ਹੋਵੇਗਾ। -ਪੀਟੀਆਈ