ਰਤਨ ਸਿੰਘ ਢਿੱਲੋਂ
ਅੰਬਾਲਾ, 13 ਜੂਨ
ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਕਿਹਾ ਕਿ ਹਰਿਆਣਾ ਸਰਕਾਰ ਆਮ ਲੋਕਾਂ ਦੀ ਸੇਵਾ ਅਤੇ ਅੰਤੋਦਿਆ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਲੋਕ ਭਲਾਈ ਦੀਆਂ ਸਕੀਮਾਂ ਲਗਾਤਾਰ ਬਣਾਈਆਂ ਜਾ ਰਹੀਆਂ ਹਨ ਅਤੇ ਲੋਕ ਇਨ੍ਹਾਂ ਦਾ ਲਾਭ ਲੈ ਰਹੇ ਹਨ। ਉਹ ਵੀਰਵਾਰ ਨੂੰ ਅੰਬਾਲਾ ਸ਼ਹਿਰ ਸਥਿਤ ਆਪਣੇ ਦਫਤਰ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ।
ਇਸ ਦੌਰਾਨ ਬਲਦੇਵ ਨਗਰ ਦੇ ਲੋਕਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਮੰਤਰੀ ਸਾਹਮਣੇ ਰੱਖੀਆਂ ਜਿਨ੍ਹਾਂ ਨੂੰ ਮੰਤਰੀ ਨੇ ਧਿਆਨ ਨਾਲ ਸੁਣਿਆ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੀਆਂ ਸਮੱਸਿਆਵਾਂ ਜਲਦੀ ਤੋਂ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਪ੍ਰੇਮ ਨਗਰ ਦੇ ਲੋਕਾਂ ਨੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਮੰਤਰੀ ਨਾਲ ਮੁਲਾਕਾਤ ਕੀਤੀ।
ਜਲਦ ਸ਼ੁਰੂ ਹੋਣਗੀਆਂ ਉਡਾਣਾਂ: ਗੁਪਤਾ
ਹਰਿਆਣਾ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਡਾ. ਕਮਲ ਗੁਪਤਾ ਨੇ ਕਿਹਾ ਕਿ ਅੰਬਾਲਾ ਦੇ ਸਿਵਲ ਐਨਕਲੇਵ (ਘਰੇਲੂ ਹਵਾਈ ਅੱਡੇ) ਤੋਂ ਜਲਦੀ ਹੀ ਉਡਾਣਾਂ ਸ਼ੁਰੂ ਹੋਣਗੀਆਂ। ਸੂਬਾ ਸਰਕਾਰ ਇਸ ਲਈ ਲਗਾਤਾਰ ਯਤਨ ਕਰ ਰਹੀ ਹੈ। ਡਾ. ਗੁਪਤਾ ਵੀਰਵਾਰ ਨੂੰ ਅੰਬਾਲਾ ਸਿਵਲ ਐਨਕਲੇਵ ਦੀ ਉਸਾਰੀ ਅਧੀਨ ਜਗ੍ਹਾ ਦਾ ਦੌਰਾ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਹਰਿਆਣਾ ਦੇ ਸਾਬਕਾ ਗ੍ਰਹਿ ਅਤੇ ਅੰਬਾਲਾ ਛਾਉਣੀ ਦੇ ਵਿਧਾਇਕ ਅਨਿਲ ਵਿੱਜ ਵੀ ਮੌਜੂਦ ਰਹੇ।