ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 14 ਜੂਨ
ਮਧੂ ਕ੍ਰਾਂਤੀ ਜ਼ਿਲ੍ਹਾ ਮਾਲੇਰਕੋਟਲਾ ਦੇ ਇੱਕ ਵਫ਼ਦ ਨੇ ਮਧੂ ਕ੍ਰਾਂਤੀ ਦੇ ਜ਼ਿਲ੍ਹਾ ਪ੍ਰਧਾਨ ਦਲਵਾਰਾ ਸਿੰਘ ਸੰਗਾਲਾ ਦੀ ਅਗਵਾਈ ਹੇਠ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਸ਼ਹਿਦ ਵਿੱਚ ਮਿਲਾਵਟ ਖੋਰੀ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ। ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਬਜਾਏ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਹਰਬੰਸ ਸਿੰਘ ਨੇ ਪ੍ਰਾਪਤ ਕੀਤਾ। ਮਧੂ ਪਾਲਕਾਂ ਨੇ ਕਿਹਾ ਕਿ ਬਾਜ਼ਾਰ ’ਚ ਧੜੱਲੇ ਨਾਲ ਵਿਕ ਰਹੇ ਮਿਲਾਵਟੀ ਸ਼ਹਿਦ ਨਾਲ ਉਨ੍ਹਾਂ ਦਾ ਸੁੱਧ ਸ਼ਹਿਦ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਵਫ਼ਦ ਵਿੱਚ ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਸਤਪਾਲ ਸ਼ਰਮਾ, ਜਸਵੀਰ ਸਿੰਘ ਸੰਗਾਲੀ, ਸੁਦਾਗਰ ਸਿੰਘ ਸੰਗਾਲਾ, ਹਰਪਾਲ ਸਿੰਘ, ਚਰਨਜੀਤ ਸਿੰਘ ਤੇ ਬਲਕਾਰ ਸਿੰਘ ਆਦਿ ਹਾਜ਼ਰ ਸਨ।