ਪੱਤਰ ਪ੍ਰੇਰਕ
ਹੁਸ਼ਿਆਰਪੁਰ, 14 ਜੂਨ
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਅੱਜ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਮੁਹੱਲਾ ਸੁੰਦਰ ਨਗਰ, ਪ੍ਰੀਤਮ ਨਗਰ, ਕੱਚੇ ਕੁਆਰਟਰ, ਪ੍ਰੇਮਗੜ੍ਹ ਆਦਿ ਦਾ ਦੌਰਾ ਕੀਤਾ। ਟੀਮ ਮੈਂਬਰਾਂ ਨੇ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਆਦਿ ਵਿਚ ਖੜ੍ਹੇ ਪਾਣੀ ਨੂੰ ਨਸ਼ਟ ਕਰਵਾਇਆ। ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਟੀਮਾਂ ਵੱਲੋਂ ਅੱਜ 545 ਘਰਾਂ ਦਾ ਦੌਰਾ ਕੀਤਾ ਗਿਆ, ਜਿਨ੍ਹਾਂ ’ਚੋਂ 17 ਘਰਾਂ ਵਿਚ ਡੇਂਗੂ ਲਾਰਵਾ ਪਾਇਆ ਗਿਆ।