ਸ਼ਿਮਲਾ, 18 ਜੂਨ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਸੂਬੇ ਦੀ ਡੇਹਰਾ ਵਿਧਾਨ ਸਭਾ ਸੀਟ ਤੋਂ ਆਗਾਮੀ ਜ਼ਿਮਨੀ ਚੋਣ ਲੜੇਗੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਸੂਚੀ ਜਾਰੀ ਕੀਤੀ।