ਪੱਤਰ ਪ੍ਰੇਰਕ
ਹੁਸ਼ਿਆਰਪੁਰ, 18 ਜੂਨ
ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਹਵਾਲਾਤੀਆਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਦੋ ਵਿਅਕਤੀਆਂ ਨੂੰ ਸਦਰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਵਿੱਕੀ ਅਤੇ ਲਖਵਿੰਦਰ ਚੋਪੜਾ ਉਰਫ਼ ਰਵੀ ਵਜੋਂ ਹੋਈ ਹੈ। ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਉਕਤ ਦੋਵੇਂ ਅੱਜ ਵੀ ਅਦਾਲਤ ’ਚ ਕਿਸੇ ਦੀ ਜ਼ਮਾਨਤ ਕਰਵਾਉਣ ਆਏ ਸਨ ਤੇ ਅੱਡਾ ਬਜਵਾੜਾ ਬਾਈਪਾਸ ਮੌਜੂਦ ਹਨ। ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਲੈਣ ’ਤੇ ਇਨ੍ਹਾਂ ਕੋਲੋਂ ਜ਼ਮਾਨਤਾਂ ਕਰਵਾਉਣ ਲਈ ਤਿਆਰੀ ਜਾਅਲੀ ਦਸਤਾਵੇਜ਼ ਵੀ ਬਰਾਮਦ ਹੋਏ। ਇਨ੍ਹਾਂ ਦੋਵਾਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।