ਪੱਤਰ ਪ੍ਰੇਰਕ
ਨਰਾਇਣਗੜ੍ਹ, 18 ਜੂਨ
ਸਬ-ਡਿਵੀਜ਼ਨ ਪੱਧਰ ’ਤੇ 21 ਜੂਨ ਨੂੰ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਅਤੇ ਬਲਾਕ ਸ਼ਹਿਜ਼ਾਦਪੁਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਪੁਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਇਸ ਲਈ ਸਾਰੇ ਅਧਿਕਾਰੀ, ਕਰਮਚਾਰੀ ਸਵੇਰੇ 6.30 ਵਜੇ ਯੋਗ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪਹੁੰਚਣ। ਯੋਗ ਦਿਵਸ ਦੀ ਰਿਹਰਸਲ 19 ਜੂਨ ਨੂੰ ਸਵੇਰੇ 7 ਤੋਂ 8 ਵਜੇ ਤੱਕ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਐਸਡੀਐਮ ਯਸ਼ ਜਲੂਕਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ। ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਲਈ ਨੋਡਲ ਅਫ਼ਸਰ ਬਲਾਕ ਸਿੱਖਿਆ ਅਫ਼ਸਰ ਨਰਾਇਣਗੜ੍ਹ ਅਤੇ ਸ਼ਹਿਜ਼ਾਦਪੁਰ ਹੋਣਗੇ। ਐੱਸਡੀਐੱਮ ਨੇ ਸਬ-ਡਿਵੀਜ਼ਨ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।