ਨਵੀਂ ਦਿੱਲੀ, 19 ਜੂਨ
ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ‘ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਉਸ ਦੀ ਹਿਰਾਸਤ ਵਿਚ ਵਾਧਾ ਕਰ ਦਿੱਤਾ।