ਨਵੀਂ ਦਿੱਲੀ, 20 ਜੂਨ
ਸੁਪਰੀਮ ਕੋਰਟ ਨੇ ਨੀਟ-ਯੂਜੀ 2024 ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਸਮੇਤ ਹੋਰ ਪਟੀਸ਼ਨਾਂ ‘ਤੇ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ), ਕੇਂਦਰ ਅਤੇ ਹੋਰਾਂ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਐੱਨਟੀਏ ਦੀਆਂ ਉਨ੍ਹਾਂ ਪਟੀਸ਼ਨਾਂ ’ਤੇ ਵੀ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਨੀਟ-ਯੂਜੀ ਵਿਵਾਦ ਵਾਲੀਆਂ ਪਟੀਸ਼ਨਾਂ ਹਾਈਕੋਰਟਾਂ ਤੋਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ ਗਈ ਹੈ। ਅਦਾਲਤ ਨੇ ਕਿਹਾ ਕਿ ਐੱਨਟੀਏ ਤੇ ਹੋਰ ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨਾਂ ‘ਤੇ 8 ਜੁਲਾਈ ਨੂੰ ਸੁਣਵਾਈ ਹੋਵੇਗੀ।