ਸ੍ਰੀਨਗਰ, 20 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਸਰੀ ਵਾਰ ਅਹੁਦਾ ਸੰਭਾਲਣ ਬਾਅਦ ਅੱਜ ਪਹਿਲੀ ਵਾਰ ਜੰਮੂ-ਕਸ਼ਮੀਰ ਪੁੱਜ ਗਏ। ਉਹ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ਵਿੱਚ ਸਮਾਗਮ ਵਿੱਚ ਹਿੱਸਾ ਲੈਣਗੇ ਤੇ ਰਾਜ ਵਿੱਚ 1,500 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ 1,800 ਕਰੋੜ ਰੁਪਏ ਦੇ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਨਗੇ। 21 ਜੂਨ ਨੂੰ ਸਵੇਰੇ 6.30 ਵਜੇ ਪ੍ਰਧਾਨ ਮੰਤਰੀ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ਵਿਖੇ 10ਵੇਂ ਕੌਮਾਂਤਰੀ ਯੋਗ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ। 7000 ਤੋਂ ਵੱਧ ਲੋਕ ਸ਼ੁੱਕਰਵਾਰ ਨੂੰ ਡਲ ਝੀਲ ਦੇ ਕੰਢੇ ‘ਤੇ ਯੋਗ ਕਰਨ ਲਈ ਉਨ੍ਹਾਂ ਨਾਲ ਸ਼ਾਮਲ ਹੋਣਗੇ।