ਪਾਲ ਸਿੰਘ ਨੌਲੀ
ਜਲੰਧਰ, 20 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਅੱਜ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਅਤੇ ਨੀਟੂ ਸ਼ਟਰਾਂ ਵਾਲੇ ਨੇ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਰਿਟਰਨਿੰਗ ਅਫ਼ਸਰ ਅਲਕਾ ਕਾਲੀਆ ਨੂੰ ਉਨ੍ਹਾਂ ਕੇ ਆਪਣੀਆਂ ਨਾਮਜ਼ਦਗੀਆਂ ਸੌਂਪੀਆਂ। ਸ਼ੀਤਲ ਅੰਗੁਰਾਲ ਦੇ ਨਾਲ ਸਾਬਕਾ ਐੱਮਪੀ ਸ਼ੁਸ਼ੀਲ ਕੁਮਾਰ ਰਿੰਕੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇਡੀ ਭੰਡਾਰੀ ਅਤੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ੁਸ਼ੀਲ ਕੁਮਾਰ ਸ਼ਰਮਾ ਵੀ ਹਾਜ਼ਰ ਸਨ।