ਨਵੀਂ ਦਿੱਲੀ, 20 ਜੂਨ
ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਵੱਲੋਂ ਕਰਵਾਈ ਯੂਜੀਸੀ-ਨੈੱਟ ਰੱਦ ਹੋਣ ਤੋਂ ਇਕ ਦਿਨ ਬਾਅਦ ਸਿੱਖਿਆ ਮੰਤਰਾਲੇ ਦੇ ਅਧਿਕਾਰੀ ਨੇ ਅੱਜ ਕਿਹਾ ਕਿ ਪ੍ਰੀਖਿਆ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ ਸੀ ਪਰ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਮੰਤਰਾਲੇ ਨੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਖੁਦ ਇਸ ਨੂੰ ਰੱਦ ਕਰ ਦਿੱਤਾ। ਸਿੱਖਿਆ ਮੰਤਰਾਲੇ ਦੇ ਸੰਯੁਕਤ ਸਕੱਤਰ ਗੋਵਿੰਦ ਜੈਸਵਾਲ ਨੇ ਕਿਹਾ ਕਿ ਸੂਚਨਾ ਵੇਰਵੇ ਸਾਂਝੇ ਨਹੀਂ ਕੀਤੇ ਜਾ ਸਕਦੇ ਕਿਉਂਕਿ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਜਾਂਚ ਜਾਰੀ ਹੈ।