ਫਗਵਾੜਾ:
ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਹੋਈ ਮੌਤ ਦੇ ਸਬੰਧ ’ਚ ਸਦਰ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 304-ਏ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਹੁਸਨ ਲਾਲ ਬੰਗਾ ਵਾਸੀ ਪਿੰਡ ਖਾਨਪੁਰ ਨੇ ਪੁਲੀਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸਦਾ ਛੋਟਾ ਭਰਾ ਨਰੇਸ਼ ਬੰਗਾ 17 ਜੂਨ ਨੂੰ ਬਿਆਸ ਡੇਰੇ ਜਾਣ ਬਾਰੇ ਕਹਿ ਕੇ ਘਰੋਂ ਗਿਆ ਸੀ ਤੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਈਸਟਵੁੱਡ ਨੇੜੇ ਉਸ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਮਾਰੀ ਟੱਕਰ ਕਾਰਨ ਉਸਦੀ ਮੌਤ ਹੋ ਗਈ ਹੈ। ਇਸ ਸਬੰਧ ’ਚ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ