ਪੱਤਰ ਪ੍ਰੇਰਕ
ਤਰਨ ਤਾਰਨ, 20 ਜੂਨ
ਕੌਮੀ ਸੁਰੱਖਿਆ ਏਜੰਸੀ (ਐੱਨਆਈਏ) ਦੀਆਂ ਤਿੰਨ ਟੀਮਾਂ ਨੇ ਅੱਜ ਜ਼ਿਲ੍ਹੇ ਦੇ ਤਿੰਨ ਸ਼ੱਕੀ ਵਿਅਕਤੀਆਂ ਦੀਆਂ ਰਿਹਾਇਸ਼ਾਂ ’ਤੇ ਛਾਪੇ ਮਾਰੇ ਹਨ ਅਤੇ ਉਨ੍ਹਾਂ ਦੇ ਮੋਬਾਈਲਾਂ ਦੀ ਪੜਤਾਲ ਕੀਤੀ ਗਈ| ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਅਕਤੀਆਂ ਦੇ ਮੋਬਾਈਲਾਂ ਦੀ ਵਰਤੋਂ ਸ਼ੱਕੀ ਵਿਅਕਤੀਆਂ ਨਾਲ ਸੰਪਰਕ ਕਰਨ ਲਈ ਕੀਤੀ ਗਈ ਹੈ| ਜਾਣਕਾਰੀ ਅਨੁਸਾਰ ਐੱਨਆਈਏ ਦੀਆਂ ਟੀਮਾਂ ਨੇ ਤਰਨ ਤਾਰਨ ਦੀ ਦਾਣਾ ਮੰਡੀ ਵਿੱਚ ਰਹਿੰਦੇ ਬਲਦੇਵ ਸਿੰਘ ਸ਼ੇਰੋਂ ਵਾਲੇ, ਘੜਕਾ ਪਿੰਡ ਦੇ ਅਕਾਸ਼ਦੀਪ ਸਿੰਘ ਅਤੇ ਜੱਟਾ ਪਿੰਡ ਦੇ ਵਾਸੀ ਦਲਜੀਤ ਸਿੰਘ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਗਿਆ| ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਵਿਅਕਤੀਆਂ ਦੇ ਮੋਬਾਈਲਾਂ ਨੂੰ ਸ਼ੱਕੀ ਗਤੀਵਿਧੀਆਂ ਲਈ ਵਰਤਿਆ ਗਿਆ ਸੀ| ਐੱਨਆਈਏ ਦੀ ਟੀਮ ਉਕਤ ਵਿਅਕਤੀਆਂ ’ਚੋਂ ਇੱਕ ਦਾ ਮੋਬਾਈਲ ਫੋਨ ਆਪਣੇ ਨਾਲ ਲੈ ਗਈ ਹੈ|