ਨਵੀਂ ਦਿੱਲੀ, 22 ਜੂਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਭਾਰਤੀ ਨਾਗਰਿਕਾਂ ਅਤੇ ਓਸੀਆਈ ਕਾਰਡ ਧਾਰਕਾਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਗਾ। ਅਧਿਕਾਰੀ ਨੇ ਕਿਹਾ ਕਿ ਫਾਸਟ ਟ੍ਰੈਕ ਇਮੀਗ੍ਰੇਸ਼ਨ-ਟਰੱਸਟੇਡ ਟਰੈਵਲਰ ਪ੍ਰੋਗਰਾਮ (ਐੱਫਟੀਆਈ-ਟੀਟੀਪੀ) ਸਰਕਾਰ ਦੀ ਦੂਰਅੰਦੇਸ਼ੀ ਪਹਿਲ ਹੈ, ਜੋ ਭਾਰਤੀ ਨਾਗਰਿਕਾਂ ਅਤੇ ਓਸੀਆਈ (ਓਵਰਸੀਜ਼ ਸਿਟੀਜ਼ਨ ਆਫ ਇੰਡੀਆ) ਕਾਰਡ ਧਾਰਕਾਂ ਲਈ ਤਿਆਰ ਕੀਤਾ ਗਿਆ ਹੈ। ਯੋਗ ਵਿਅਕਤੀਆਂ ਨੂੰ ਆਨਲਾਈਨ ਅਰਜ਼ੀ ਦੇਣ ਅਤੇ ਬਿਨੈ-ਪੱਤਰ ਵਿੱਚ ਦਰਸਾਏ ਅਨੁਸਾਰ ਹੋਰ ਲੋੜੀਂਦੀ ਜਾਣਕਾਰੀ ਦੇ ਨਾਲ ਆਪਣੇ ਬਾਇਓਮੈਟ੍ਰਿਕਸ (ਫਿੰਗਰਪ੍ਰਿੰਟ ਆਦਿ) ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਐੱਫਟੀਆਈ ਰਜਿਸਟ੍ਰੇਸ਼ਨ ਵੱਧ ਤੋਂ ਵੱਧ ਪੰਜ ਸਾਲ ਜਾਂ ਪਾਸਪੋਰਟ ਦੀ ਵੈਧਤਾ ਦੀ ਮਿਆਦ, ਜੋ ਵੀ ਪਹਿਲਾਂ ਹੋਵੇ, ਲਈ ਵੈਧ ਹੋਵੇਗੀ।