ਨਵੀਂ ਦਿੱਲੀ, 22 ਜੂਨ
ਕੇਂਦਰੀ ਸਿੱਖਿਆ ਮੰਤਰਾਲੇ ਨੇ ਅੱਜ ਦਾਖ਼ਲਾ ਪ੍ਰੀਖਿਆ (ਨੀਟ)-ਪੋਸਟ ਗਰੈਜੂਏਟ (ਪੀਜੀ) ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਇਸ ਤੋਂ ਇਲਾਵਾ ਕੁਝ ਮੁਕਾਬਲਾ ਪ੍ਰੀਖਿਆਵਾਂ ਦੀ ਭਰੋਸੇਯੋਗਤਾ ’ਤੇ ਲੱਗੇ ਦੋਸ਼ਾਂ ਦੇ ਮੱਦੇਨਜ਼ਰ ‘ਇਹਤਿਆਤੀ ਕਦਮ’ ਵਜੋਂ 23 ਜੂਨ ਨੂੰ ਹੋਣ ਵਾਲੀ ਕੌਮੀ ਯੋਗਤਾ ਤੇ ਦਾਖ਼ਲਾ ਪ੍ਰੀਖਿਆ (ਨੀਟ)-ਪੋਸਟ ਗਰੈਜੂਏਟ (ਪੀਜੀ) ਦਾਖ਼ਲਾ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਮੰਤਰਾਲੇ ਨੇ ਕਿਹਾ ਕਿ ਮੈਡੀਕਲ ਵਿਦਿਆਰਥੀਆਂ ਲਈ ਕੌਮੀ ਪ੍ਰੀਖਿਆ ਬੋਰਡ (ਐੱਨਬੀਈ) ਵੱਲੋਂ ਕਰਵਾਈ ਜਾਣ ਵਾਲੀ ਨੀਟ-ਪੀਜੀ ਦੀ ਪ੍ਰਕਿਰਿਆ ਦੀ ਮਜ਼ਬੂਤੀ ਦਾ ਡੂੰਘਾਈ ਨਾਲ ਮੁਲਾਂਕਣ ਕਰਨ ਦਾ ਫੈਸਲਾ ਲਿਆ ਗਿਆ ਹੈ, ਇਸ ਵਾਸਤੇ ਇਹਤਿਆਤੀ ਕਦਮ ਵਜੋਂ 23 ਜੂਨ 2024 ਨੂੰ ਹੋਣ ਵਾਲੀ ਨੀਟ-ਪੀਜੀ ਦਾਖ਼ਲਾ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਪ੍ਰੀਖਿਆ ਦੀ ਨਵੀਂ ਤਰੀਕ ਦਾ ਐਲਾਨ ਜਲਦੀ ਕੀਤਾ ਜਾਵੇਗਾ। -ਪੀਟੀਆਈ