ਜਸਵੰਤ ਜੱਸ
ਫਰੀਦਕੋਟ, 22 ਜੂਨ
ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਮਗਰੋਂ ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਵੱਲੋਂ ਫਰੀਦਕੋਟ ਦੇ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਕੁਝ ਹੋਰ ਆਗੂਆਂ ਖਿਲਾਫ਼ ਕੀਤੀ ਗਈ ਬਿਆਨਬਾਜ਼ੀ ਨੂੰ ਇਥੋਂ ਦੇ ਅਕਾਲੀ ਆਗੂਆਂ ਨੇ ਮੰਦਭਾਗਾ ਕਰਾਰ ਦਿੱਤਾ। ਹਰਪ੍ਰੀਤ ਸਿੰਘ ਸਿੱਖਾਂ ਵਾਲਾ, ਕਰਨਵੀਰ ਸਿੰਘ ਸੰਧੂ, ਅਮਨ ਵੜਿੰਗ, ਕੁਲਵਿੰਦਰ ਸਿੰਘ ਸੰਧੂ ਹਰਦਿਆਲੇਆਣਾ, ਪਰਮਜੀਤ ਸਿੰਘ ਝੋਟੀਵਾਲਾ ਅਤੇ ਸ਼ਾਮ ਲਾਲ ਦੀਪ ਸਿੰਘ ਵਾਲਾ ਨੇ ਕਿਹਾ ਕਿ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅਕਾਲੀ ਸਰਕਾਰ ਹੁੰਦਿਆਂ ਫਰੀਦਕੋਟ ਵਿਧਾਨ ਸਭਾ ਹਲਕੇ ਵਿੱਚ ਹਰ ਪੱਧਰ ਤੇ ਵਿਕਾਸ ਕਾਰਜ ਕਰਵਾਏ ਹਨ ਅਤੇ ਉਨ੍ਹਾਂ ਆਪਣੀ ਇਮਾਨਦਾਰੀ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਬਰਾੜ ਨੇ ਕਥਿਤ ਹੋਸ਼ੀ ਬਿਆਨਬਾਜ਼ੀ ਕਰਕੇ ਅਕਾਲੀ ਦਲ ਦੇ ਆਗੂਆਂ ਦੇ ਨਾਲ-ਨਾਲ ਪਾਰਟੀ ਨੂੰ ਵੀ ਨੁਕਸਾਨ ਪਹੁੰਚਾਇਆ ਹੈ ਇਸ ਲਈ ਉਸ ਨੂੰ ਅਕਾਲੀ ਦਲ ਵਿੱਚੋਂ ਬਾਹਰ ਕੱਢਣਾ ਚਾਹੀਦਾ ਹੈ। ਫਰੀਦਕੋਟ ਦੇ ਅਕਾਲੀ ਆਗੂਆਂ ਨੇ ਕਿਹਾ ਕਿ ਜਿੱਤ-ਹਾਰ ਸਿਆਸੀ ਪਾਰਟੀਆਂ ਵਿੱਚ ਆਮ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਜਕੋਣਾ ਮੁਕਾਬਲਾ ਹੋਣ ਦੇ ਬਾਵਜੂਦ ਅਕਾਲੀ ਦਲ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ ਅਤੇ ਹਾਰ ਲਈ ਅਕਾਲੀ ਲੀਡਰਸ਼ਿਪ ਨਹੀਂ ਬਲਕਿ ਹਾਲਾਤ ਜ਼ਿੰਮੇਵਾਰ ਹਨ। ਫਰੀਦਕੋਟ ਦੇ ਅਕਾਲੀ ਆਗੂਆਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਹੈ ਪਾਰਟੀ ਆਗੂਆਂ ਖਿਲਾਫ ਹੋਸ਼ੀ ਬਿਆਨਬਾਜ਼ੀ ਕਰਨ ਵਾਲਿਆਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।