ਪੱਤਰ ਪ੍ਰੇਰਕ
ਪੰਚਕੂਲਾ, 23 ਜੂਨ
ਆਲ ਹਰਿਆਣਾ ਰੋਡਵੇਜ਼ ਵਰਕਰ ਯੂਨੀਅਨ ਵੱਲੋਂ 26 ਜੂਨ ਨੂੰ ਹਰਿਆਣਾ ਸਰਕਾਰ ਖ਼ਿਲਾਫ਼ ਭੁੱਖ ਹੜਤਾਲ ਕੀਤੀ ਜਾਵੇਗੀ। ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਇਸ ਤੋਂ ਵੀ ਵੱਡਾ ਅੰਦੋਲਨ ਕਰਨਗੇ। ਯੂਨੀਅਨ ਦੇ ਸੂਬਾ ਪ੍ਰਧਾਨ ਮਾਇਆ ਰਾਮ ਨੇ ਕਿਹਾ ਕਿ ਉਹ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਰੋਸ ਵਜੋਂ ਉਹ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਭੁੱਖ ਹੜਤਾਲ ਕਰਨਗੇ। ਉਨ੍ਹਾਂ ਕਿਹਾ ਕਿ 2013 ਦੌਰਾਨ ਰੋਡਵੇਜ਼ ਵਿੱਚ ਪ੍ਰਾਈਵੇਟ ਪਾਲਿਸੀ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਸੀ। ਉਸ ਵੇਲੇ ਤੋਂ ਲੈ ਕੇ ਹੁਣ ਤੱਕ ਰੋਡਵੇਜ਼ ਮੁਲਾਜ਼ਮ ਇਸ ਨੀਤੀ ਦਾ ਵਿਰੋਧ ਕਰ ਰਹੇ ਹਨ।