ਪੱਤਰ ਪ੍ਰੇਰਕ
ਪਟਿਆਲਾ 23 ਜੂਨ
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਨਿਸ਼ਾਨ ਸਿੰਘ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਬੰਧ ਅੰਦਰ ਤਬਦੀਲੀਆਂ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਨਵ ਨਿਯੁਕਤ ਮੈਨੇਜਰ ਨਿਸ਼ਾਨ ਸਿੰਘ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਪ੍ਰਬੰਧ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇੱਥੋਂ ਬਦਲੇ ਮੈਨੇਜਰ ਕਰਨੈਲ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਲਈ ਕਾਰਜਸ਼ੀਲ ਹੋਣਗੇ।