ਪੱਤਰ ਪ੍ਰੇਰਕ
ਜਲੰਧਰ, 24 ਜੂਨ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਖਜ਼ਾਨਚੀ ਅਮਨਦੀਪ ਸ਼ਰਮਾ, ਸਹਾਇਕ ਪ੍ਰੈੱਸ ਸਕੱਤਰ ਗਣੇਸ਼ ਭਗਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਮਾਰਚ ਮਹੀਨੇ ਵਿੱਚ ਬਦਲੀਆਂ ਦੀ ਸ਼ੁਰੂ ਕੀਤੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ, ਕਿਉਂਕਿ ਕਿ ਮਾਰਚ ਮਹੀਨੇ ਵਿੱਚ ਬਦਲੀਆਂ ਦਾ ਪੋਰਟਲ ਖੋਲ੍ਹ ਕੇ ਅਧਿਆਪਕਾਂ ਤੋਂ ਅਪਲਾਈ ਕਰਵਾ ਲਿਆ ਸੀ ਪਰ ਲੋਕ ਸਭਾ ਚੋਣਾਂ ਕਾਰਨ ਚੋਣ ਜ਼ਾਬਤਾ ਲੱਗਣ ਕਰਕੇ ਬਦਲੀਆਂ ਦਾ ਕੰਮ ਨੇਪਰੇ ਨਹੀਂ ਸੀ ਚੜ੍ਹ ਸਕਿਆ। ਹੁਣ ਚੋਣ ਜ਼ਾਬਤਾ ਖਤਮ ਹੋ ਗਿਆ ਹੈ। ਅਧਿਆਪਕ ਆਗੂਆਂ ਨੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਜਲੰਧਰ ਜ਼ਿਮਨੀ ਚੋਣ ਦਾ ਨਤੀਜਾ ਐਲਾਨਣ ਤੋਂ ਫੌਰੀ ਤੌਰ ਬਦਲੀਆਂ ਦਾ ਪੋਰਟਲ ਖੋਲ੍ਹ ਦੇਣਾ ਚਾਹੀਦਾ ਹੈ।