ਖੇਤਰੀ ਪ੍ਰਤੀਨਿਧ
ਬਰਨਾਲਾ, 24 ਜੂਨ
ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈਕੇ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਸੱਤ ਰੋਜ਼ਾ ਹੜਤਾਲ ਦੇ ਸੱਦੇ ਤਹਿਤ ਸਿਵਲ ਹਸਪਤਾਲ ਬਰਨਾਲਾ ਵਿੱਚ ਜ਼ਿਲ੍ਹਾ ਭਰ ਦੀਆਂ ਆਸ਼ਾ ਵਰਕਰਾਂ ਧਰਨਾ ਦੇ ਕੇ ਸੂਬਾ ਸਰਕਾਰ ਤੇ ਸਿਹਤ ਕਾਰਪੋਰੇਸ਼ਨ ਅਧਿਕਾਰੀਆਂ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੰਦੀਪ ਕੌਰ ਪੱਤੀ ਤੇ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਕੌਰ ਹੰਢਿਆਇਆ ਨੇ ਕਿਹਾ ਕਿ ਸੱਤਾਧਾਰੀ ਪੰਜਾਬ ਦੀ ‘ਆਪ’ ਸਰਕਾਰ ਦੀ ਸ਼ਹਿ ’ਤੇ ਡਾਇਰੈਕਟਰ ਹੈਲਥ ਮਿਸ਼ਨ ਪੰਜਾਬ ਵੱਲੋਂ ਆਸ਼ਾ ਵਰਕਰਾਂ ਨੂੰ 58 ਸਾਲ ਦੀ ਉਮਰ ਹੋਣ ’ਤੇ ਖਾਲੀ ਹੱਥ ਡਿਊਟੀ ਤੋਂ ਖਾਲੀ ਹੱਥ ਫ਼ਾਰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਜੋ ਕਿ ਬਿਲਕੁਲ ਤਰਕਸੰਗਤ ਤੇ ਕੁਦਰਤੀ ਨਿਆਂ ਵਿਰੁੱਧ ਹਨ।
ਮਾਨਸਾ (ਪੱਤਰ ਪ੍ਰੇਰਕ): ਇਥੇ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਦੇ ਸਾਂਝੇ ਫਰੰਟ ਮੋਰਚੇ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਲਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦਕ ਆਗੂ ਬਲਵਿੰਦਰ ਕੌਰ ਭੈਣੀਬਾਘਾ ਨੇ ਸੰਬੋਧਨ ਕੀਤਾ। ਇਸੇ ਦੌਰਾਨ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਵੱਲੋਂ ਮੰਗ ਪੱਤਰ ਤਹਿਸੀਲਦਾਰ ਮਾਨਸਾ ਨੂੰ ਸੌਂਪਿਆ ਗਿਆ।