ਪੱਤਰ ਪ੍ਰੇਰਕ
ਪਾਇਲ, 25 ਜੂਨ
ਸੰਤ ਦਰਸ਼ਨ ਸਿੰਘ ਖ਼ਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਅਤੇ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਢਾਡੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਗਿਆਨੀ ਜਰਨੈਲ ਸਿੰਘ ਬੈਂਸ ਦੇ ਢਾਡੀ ਜਥੇ ਨੇ ਬੀਰ ਰਸ ਢਾਡੀ ਵਾਰਾਂ ਗਾਇਨ ਕਰਦਿਆਂ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਸ਼ਿੰਗਾਰੇ ਹਾਥੀ, ਘੋੜੇ, ਘੋੜੀਆਂ, ਊਠ, ਬਲਦਾਂ ਅਤੇ ਰੱਥ ਬੱਘੀਆਂ ’ਤੇ ਸਵਾਰ ਹੋ ਕੇ ਖ਼ਾਲਸਾਈ ਜਾਹੋ-ਜਲਾਲ ਨਾਲ ਮਹੱਲਾ ਕੱਢਿਆ ਗਿਆ। ਇਸ ਮੌਕੇ ਸਮੂਹ ਸ਼ਖ਼ਸੀਅਤਾਂ ਦਾ ਸਨਮਾਨ ਸੰਤ ਦਰਸ਼ਨ ਸਿੰਘ ਖਾਲਸਾ ਵੱਲੋਂ ਕੀਤਾ ਗਿਆ।
ਇਸ ਮੌਕੇ ਭਾਈ ਗੁਰਦੀਪ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਹਰਵੰਤ ਸਿੰਘ, ਭਾਈ ਕੜਾਕਾ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਰਣਵੀਰ ਸਿੰਘ, ਭਾਈ ਮਨਜੀਤ ਸਿੰਘ, ਗੁਰਯੋਧ ਸਿੰਘ, ਜਸਵਿੰਦਰ ਸਿੰਘ ਗੁੱਜਰਵਾਲ ਅਤੇ ਜਲੰਧਰ ਸਿੰਘ ਢਿੱਲਵਾਂ ਕਲਾਂ ਹਾਜ਼ਰ ਸਨ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਲੁਧਿਆਣਾ: ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ ਡੇਰਾ ਬਾਬਾ ਜਰਨੈਲ ਸਿੰਘ ਆਲੋਵਾਲ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਤਿੰਨ ਸੰਪਟ ਪਾਠਾਂ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਕੀਰਤਨ ਹੋਇਆ ਜਿਸ ਵਿੱਚ ਸੰਗਤਾਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਦੀ ਦੇਖ-ਰੇਖ ਹੇਠ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ, ਓਂਕਾਰ ਸਿੰਘ ਅਤੇ ਭਾਈ ਗੁਣਵੀਰ ਸਿੰਘ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਇਸ ਉਪਰੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਹੁਕਮਨਾਮੇ ਦੀ ਵਿਆਖਿਆ ਅਤੇ ਕਥਾ ਕਰ ਕੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਦਿਆਂ ਗੁਰੂ ਮਹਾਰਾਜ ਦੇ ਜੀਵਨ ’ਤੇ ਰੋਸ਼ਨੀ ਪਾਈ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ, ਭਾਈ ਦਾਰਾ ਸਿੰਘ, ਡਾ. ਅਮਰਜੋਤ ਸਿੰਘ, ਰਾਜਵੰਤ ਸਿੰਘ, ਬੇਅੰਤ ਸਿੰਘ ਯੂਪੀ ਵਾਲੇ ਅਤੇ ਭਾਈ ਅਸ਼ੋਕ ਸਿੰਘ ਆਦਿ ਵੀ ਹਾਜ਼ਰ ਸਨ।
-ਨਿੱਜੀ ਪੱਤਰ ਪ੍ਰੇਰਕ