ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 25 ਜੂਨ
ਵਿਧਾਇਕ ਲਖਬੀਰ ਸਿੰਘ ਰਾਏ ਨੇ ਨਗਰ ਕੌਂਸਲ ਸਰਹਿੰਦ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਤੋਂ ਬਰਸਾਤ ਦੇ ਪ੍ਰਬੰਧਾਂ ਦੀ ਰਿਪੋਰਟ ਲਈ ਹੈ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੇ ਕਾਰਜਸਾਧਕ ਅਫ਼ਸਰ, ਸੀਵਰੇਜ ਬੋਰਡ ਦੇ ਅਧਿਕਾਰੀ, ‘ਆਪ’ ਦੇ ਵਾਲੰਟੀਅਰ ਅਤੇ ਪਤਵੰਤੇ ਹਾਜ਼ਰ ਸਨ। ਵਿਧਾਇਕ ਰਾਏ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੀਂਹ ਸ਼ੁਰੂ ਹੋਣ ਵਾਲੇ ਹਨ। ਇਸ ਲਈ ਅਗਾਊਂ ਪ੍ਰਬੰਧ ਕਰਨੇ ਜ਼ਰੂਰੀ ਹਨ। ਉਨ੍ਹਾਂ ਅਧਿਕਾਰੀਆਂ ਤੋਂ ਇਸ ਦੀ ਰਿਪੋਰਟ ਵੀ ਲਈ ਅਤੇ ਹੋਰ ਸੁਧਾਰ ਕਰਨ ਲਈ ਕਿਹਾ। ਉਨ੍ਹਾਂ ਸ਼ਹਿਰ ਵਿੱਚ ਸੀਵਰੇਜ ਦੇ ਮੈਨ ਹੋਲ ਅਤੇ ਸੜਕਾਂ ਦੀ ਸਫ਼ਾਈ ਦੇ ਵੀ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਅਜਿਹੀ ਸਥਿਤੀ ਲਈ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ। ਇਸ ਮੌਕੇ ਰਮੇਸ਼ ਕੁਮਾਰ ਸੋਨੂੰ, ਦੀਪਕ ਬਾਤਿਸ਼ ਅਤੇ ਬਲਜਿੰਦਰ ਸਿੰਘ ਗੋਲਾ ਆਦਿ ਹਾਜ਼ਰ ਸਨ।