ਜੰਮੂ, 28 ਜੂਨ
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਅਮਰਨਾਥ ਯਾਤਰਾ ਲਈ ਭਗਵਤੀ ਨਗਰ ਸਥਿਤ ਯਾਤਰੀ ਨਿਵਾਸ ਬੇਸ ਕੈਂਪ ਤੋਂ 4603 ਤੀਰਥ ਯਾਤਰੀਆਂ ਦੇ ਪਹਿਲੇ ਜੱਥੇ ਨੂੰ ਰਵਾਨਾ ਕੀਤਾ। ‘ਬਮ ਬਮ ਭੋਲੇ’ ਅਤੇ ‘ਹਰ ਹਰ ਮਹਾਦੇਵ’ ਦੇ ਜੈਕਾਰਿਆਂ ਵਿਚਾਲੇ ਤੀਰਥਯਾਤਰੀਆਂ ਦਾ ਪਹਿਲਾ ਜੱਥਾ ਸਖ਼ਤ ਸੁਰੱਖਿਆ ਵਿਚਾਲੇ ਉੱਤਰ ਕਸ਼ਮੀਰ ਦੇ ਬਾਲਟਲ ਅਤੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਲਈ ਰਵਾਨਾ ਹੋਇਆ। ਉਪ ਰਾਜਪਾਲ ਮਨੋਜ ਸਿਨਹਾ ਨੇ ਤੀਰਥਯਾਤਰੀਆਂ ਦੀ ਸੁਰੱਖਿਅਤ ਯਾਤਰੀ ਦੀ ਪ੍ਰਾਰਥਨਾ ਕੀਤੀ। -ਪੀਟੀਆਈ