ਫ਼ਤਹਿਗੜ੍ਹ ਸਾਹਿਬ: ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪਿੰਡ ਚਨਾਥਲ ਕਲਾਂ ਵਿੱਚ ਸੂਏ ਦੀਆਂ ਟੇਲਾਂ ਬੰਦ ਹੋਣ ਦੇ ਮਾਮਲੇ ਸਬੰਧੀ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਟੇਲਾਂ ਬੰਦ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂਕਿ ਵਿਭਾਗ ਦੇ ਅਧਿਕਾਰੀ ਅਤੇ ਪ੍ਰਸ਼ਾਸਨ ਨੇ ਇਸ ਪਾਸੇ ਹੁਣ ਤੱਕ ਧਿਆਨ ਨਹੀਂ ਦਿੱਤਾ। ਉਨ੍ਹਾਂ ਇਨ੍ਹਾਂ ਟੇਲਾਂ ਨੂੰ ਤੁਰੰਤ ਚਾਲੂ ਕਰਵਾਉਣ ਅਤੇ ਬੰਦ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕਾਰਵਾਈ ਨਾ ਹੋਈ ਤਾਂ ਉਹ ਲੋਕਾਂ ਨੂੰ ਲੈ ਕੇ ਸੰਘਰਸ਼ ਲਈ ਮਜਬੂਰ ਹੋਣਗੇ। -ਨਿੱਜੀ ਪੱਤਰ ਪ੍ਰੇਰਕ