ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੂਨ
ਚੰਡੀਗੜ੍ਹ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਟੀਮ ਨੇ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 22 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜਤਿੰਦਰ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਸੈਕਟਰ-40/41/54 ਤੇ 55 ਦੇ ਜੰਗਲ ਦੇ ਇਲਾਕੇ ਵਿੱਚ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਘੇਰ ਕੇ ਤਲਾਸ਼ੀ ਲਈ ਤਾਂ 22 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਪੁਲੀਸ ਨੇ ਨੌਜਵਾਨ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।