ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 29 ਜੂਨ
ਪਿੰਡ ਕੈਲੇ ਦੇ ਜਤਿੰਦਰ ਸਿੰਘ (32) ਪੁੱਤਰ ਗੁਰਪਾਲ ਸਿੰਘ ਨੂੰ ਦੋ ਹਫ਼ਤੇ ਪਹਿਲਾਂ ਨਸ਼ੇ ਦਾ ਟੀਕਾ ਲਾਉਣ ਦੇ ਦੋਸ਼ ਹੇਠ ਥਾਣਾ ਸੁਧਾਰ ਦੀ ਪੁਲੀਸ ਨੇ ਨਵੂ ਵਾਸੀ ਕੈਲੇ ਅਤੇ ਪਿੰਡ ਹਲਵਾਰਾ ਦੇ ਅਣਪਛਾਤੇ ਨੌਜਵਾਨ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਫ਼ਸਰ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਵੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਨੌਜਵਾਨ ਦੀ ਪਛਾਣ ਕਰ ਕੇ ਜਲਦ ਗ੍ਰਿਫ਼ਤਾਰੀ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਗੁਰਪਾਲ ਸਿੰਘ ਦਾ ਪੁੱਤਰ ਜਤਿੰਦਰ ਪਿਛਲੇ ਦੋ ਹਫ਼ਤੇ ਤੋਂ ਕਸਬਾ ਸੁਧਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ।