ਚਮਕੌਰ ਸਾਹਿਬ: ਬਾਬਾ ਅਮਰ ਸਿੰਘ ਭੈਰੋਮਾਜਰਾ ਵਾਲਿਆਂ ਦਾ 25 ਜੂਨ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਰੱਖੇ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 3 ਜੁਲਾਈ ਨੂੰ ਹੋਵੇਗੀ। ਬਾਬਾ ਕਰਤਾਰ ਸਿੰਘ ਚੈਰੀਟੇਬਲ ਟਰੱਸਟ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਬਾਬਾ ਅਮਰ ਸਿੰਘ ਨੇ ਕਿਸੇ ਨੂੰ ਵੀ ਆਪਣਾ ਉਤਰਾਧਿਕਾਰੀ ਨਹੀਂ ਨਿਯੁਕਤ ਕੀਤਾ। ਉਨ੍ਹਾਂ ਸਮੁੱਚੇ ਪ੍ਰਬੰਧਾਂ ਦੀ ਡਿਊਟੀ ਟਰੱਸਟ ਦੀ ਲਗਾਈ ਹੈ। -ਨਿੱਜੀ ਪੱਤਰ ਪ੍ਰੇਰਕ