ਅੰਬਾਲਾ:
ਹਰਿਆਣਾ ਦੇ ਸਾਬਕਾ ਮੰਤਰੀ ਅਨਿਲ ਵਿੱਜ ਨੇ ਸੋਸ਼ਲ ਮੀਡੀਆ ’ਤੇ ਇਕ ਉਦਾਸੀ ਵਾਲਾ ਸ਼ੇਅਰ ਪੋਸਟ ਕੀਤਾ ਹੈ। ਇਸ ਨੂੰ ਪੰਚਕੂਲਾ ਵਿੱਚ ਵਰਕਰਾਂ ਦੀ ਮੀਟਿੰਗ ਲੈਣ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ ਐਲਾਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਜਿਸ ਵਿਚ ਉਨ੍ਹਾਂ ਸਪਸ਼ਟ ਕਿਹਾ ਹੈ ਕਿ ਅਕਤੂਬਰ-ਨਵੰਬਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਅਤੇ ਜੇ ਭਾਜਪਾ ਤੀਜੀ ਵਾਰ ਜਿੱਤਦੀ ਹੈ ਤਾਂ ਨਾਇਬ ਸਿੰਘ ਸੈਣੀ ਹੀ ਸੂਬੇ ਦੇ ਮੁੱਖ ਮੰਤਰੀ ਹੋਣਗੇ। ਭਾਵੇਂ ਅਨਿਲ ਵਿੱਜ ਨੇ ਇਸ ਦਾ ਕੋਈ ਵਿਰੋਧ ਨਹੀਂ ਕੀਤਾ ਪਰ ਉਨ੍ਹਾਂ ਵੱਲੋਂ ਪੋਸਟ ਕੀਤਾ ਗਿਆ ਸ਼ੇਅਰ ਉਨ੍ਹਾਂ ਦੀ ਮਨੋ ਸਥਿਤੀ ਨੂੰ ਜ਼ਾਹਿਰ ਕਰਦਾ ਹੈ। ਉਹ ਪਾਰਟੀ ਵੱਲੋਂ ਅਣਗੌਲਿਆਂ ਕਰਨ ਤੋਂ ਉਹ ਅੰਦਰੋਂ ਨਾਰਾਜ਼ ਹਨ। -ਨਿੱਜੀ ਪੱਤਰ ਪ੍ਰੇਰਕ