ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ):
ਸੰਤ ਨਿਰੰਕਾਰੀ ਭਵਨ ਰਾਜਪੁਰਾ ਵਿੱਚ ਜ਼ੋਨਲ ਇੰਚਾਰਜ ਪਟਿਆਲਾ ਰਾਧੇ ਸ਼ਾਮ ਦੀ ਅਗਵਾਈ ਹੇਠ ਥੈਲੇਸੀਮੀਆ ਬਿਮਾਰੀ ਨਾਲ ਪੀੜਤ ਬੱਚਿਆਂ ਲਈ ਖੂਨ ਦਾਨ ਕੈਂਪ ਲਗਾਇਆ ਗਿਆ। ਰਾਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਵੱਲੋਂ ਲਗਪਗ ਦੋ ਸੌ ਦੇ ਕਰੀਬ ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਮੌਕੇ ਤੇ ਖੂਨਦਾਨੀਆਂ ਅਤੇ ਡਾਕਟਰਾਂ ਦੀ ਟੀਮ ਨੂੰ ਸੰਤ ਨਿਰੰਕਾਰੀ ਮਿਸ਼ਨ ਵੱਲੋ ਸਨਮਾਨਤ ਕੀਤਾ ਗਿਆ। ਇਸ ਮੌਕੇ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਦੇ ਇੰਚਾਰਜ ਡਾ. ਮਰਿਯਾਦਾ ਹਾਜ਼ਰ ਸਨ।