ਖਨੌਰੀ
ਇੱਥੇ ਗੰਗਾ ਇੰਟਰਨੈਸ਼ਨਲ ਸਕੂਲ ਵਿਖੇ ਪੰਜਾਬੀ ਭਾਸ਼ਾ ਉੱਤੇ ਕਰਵਾਏ ਗਏ ਸੈਮੀਨਾਰ ਵਿੱਚ ਬਤੌਰ ਰਿਸੋਰਸ ਪਰਸਨ ਮਨਜੀਤ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਅਧਿਆਪਕਾਂ ਨਾਲ ਪੰਜਾਬੀ ਭਾਸ਼ਾ ਅਧਿਆਪਨ ਸਬੰਧੀ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਅਤੇ ਨਵੀਆਂ ਅਧਿਆਪਨ ਵਿਧੀਆਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਸੈਮੀਨਾਰ ਦੌਰਾਨ ਸ਼ਾਮਲ ਹੋਏ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਪ੍ਰੀ ਪ੍ਰਾਇਮਰੀ ਵਿੰਗ ਦੇ ਕੋਆਰਡੀਨੇਟਰ ਰਾਜਦੀਪ ਕੌਰ ਅਤੇ ਸੀਨੀਅਰ ਵਿੰਗ ਦੇ ਕੋਆਰਡੀਨੇਟਰ ਅਜੀਤ ਕੁਮਾਰ ਵੀ ਹਾਜ਼ਰ ਸਨ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਰੀਨਾ ਚੀਮਾ ਨੇ ਕਿਹਾ ਕਿ ਉਹ ਅਧਿਆਪਕਾਂ ਲਈ ਭਵਿੱਖ ਵਿੱਚ ਵੀ ਅਜਿਹੇ ਸੈਮੀਨਾਰ ਕਰਵਾਉਂਦੇ ਰਹਿਣਗੇ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਰੀਨਾ ਚੀਮਾ ਅਤੇ ਵਾਈਸ ਪ੍ਰਿੰਸੀਪਲ ਇਸ਼ਾਂਤ ਪਾਹਵਾ ਨੇ ਸਭ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ