ਨਵੀਂ ਦਿੱਲੀ, 2 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨਡੀਏ ਦੇ ਸੰਸਦ ਮੈਂਬਰਾਂ ਨੂੰ ਸੰਸਦੀ ਨਿਯਮਾਂ ਅਤੇ ਵਿਹਾਰ ਦੀ ਪਾਲਣਾ ਕਰਨ ਅਤੇ ਸੀਨੀਅਰ ਮੈਂਬਰਾਂ ਦੇ ਤਜਰਬਿਆਂ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀਆਂ ਇਹ ਟਿੱਪਣੀਆਂ ਸੱਤਾਧਿਰ ਧਿਰ ਵੱਲੋਂ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ’ਤੇ ਸਭ ਤੋਂ ਗੈਰ-ਜ਼ਿੰਮੇਵਾਰਾਨਾ ਭਾਸ਼ਣ ਦੇਣ ਦੇ ਦੋਸ਼ ਲਗਾਉਣ ਤੋਂ ਇੱਕ ਦਿਨ ਬਾਅਦ ਆਈਆਂ ਹਨ। ਐਨਡੀਏ ਦੇ ਸੰਸਦ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਇਸ ਲਈ ਪ੍ਰੇਸ਼ਾਨ ਹੈ ਕਿ ਪਹਿਲੀ ਵਾਰ ਕੋਈ ਗੈਰ-ਕਾਂਗਰਸੀ ਆਗੂ ਲਗਾਤਾਰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਿਆ ਹੈ।